Actionpunjab

Action Punjab Logo
Breaking News

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ



ਕੋਟਕਪੂਰਾ 15 ਫਰਵਰੀ ( )

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ  ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ।

ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਜੋ ਦਿੱਕਤ ਲੋਕਾਂ ਨੂੰ ਆ ਰਹੀ ਹੈਉਸ ਦੇ ਠੋਸ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ ਜਲਦ ਤੋਂ ਜਲਦ ਕੀਤਾ ਜਾਵੇਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਸਹੂਲਤ ਮਿਲ ਸਕੇ। । ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਚੰਗੀ ਸਿਹਤ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਪੁੰਡ ਦੇ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀ ਉਹ ਪਾਰਟੀ ਹੈ ਜੋ ਹਰੇਕ ਵਰਗ ਦੀ ਸਹੂਲਤ ਲਈ ਵੱਡੇ ਪੱਧਰ ਤੇ ਕੰਮ ਕਰ ਰਹੀ ਹੈ। ਲੋਕਾਂ ਦੇ ਬਿਜਲੀ ਦੇ ਬਿੱਲ 600 ਯੂਨਿਟ ਮੁਫਤ ਕਰਕੇ ਮੁਆਫ ਕੀਤੇ ਹਨ। ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਲੋਕਾਂ ਦੇ ਮੁਫਤ ਇਲਾਜ ਲਈ 10 ਲੱਖ ਰੁਪਏ ਦਾ ਹਰੇਕ ਘਰ ਦਾ ਬੀਮਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ ਹੁੰਦੇ ਹਨ ਅਤੇ ਪਾਰਟੀ ਦੀ ਤਾਕਤ ਵਧਦੀ ਹੈ ਅਤੇ ਲੋਕਾਂ ਦੀ ਭਲਾਈ ਦੇ ਕਾਰਜ ਕਰਨ ਵਿਚ ਉਤਸ਼ਾਹ ਮਿਲਦਾ ਹੈ।

ਉਨ੍ਹਾਂ ਨੇ ਪਿੰਡ ਦੇ ਸਰਪੰਚ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਦਮਾਂ ਨੂੰ ਲੋਕਾਂ ਤੱਕ ਸਹੀ ਤਰੀਕੇ ਨਾਲ ਪਹੁੰਚਾ ਕੇ ਹੀ ਪਾਰਟੀ ਆਪਣਾ ਭਰੋਸਾ ਹੋਰ ਮਜ਼ਬੂਤ ਕਰ ਸਕਦੀ ਹੈ। ਮੀਟਿੰਗ ਦੌਰਾਨ ਵਰਕਰਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟਤਾਅਨੁਸ਼ਾਸਨ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਸੁਖਵੰਤ ਸਿੰਘ ਪੱਕਾ, ਸਮੂਹ ਇਲਾਕਾ ਨਿਵਾਸੀ, ਪੰਚ ਅਤੇ ਸਰਪੰਚ ਹਾਜ਼ਰ ਸਨ। 

Scroll to Top