Actionpunjab

Action Punjab Logo
Breaking News

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ



ਫਾਜ਼ਿਲਕਾ  16 ਫਰਵਰੀ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ |
ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਅਨੇਕਾਂ ਕਾਰਵਾਈਆਂ ਕੀਤੀਆਂ ਹਨ| ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ| ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ|
ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ| ਇਸ ਤੋਂ ਇਲਾਵਾ ਸਰਕਾਰ ਦੇ ਨਾਲ ਪਿੰਡ ਸੁਰੱਖਿਆ ਕਮੇਟੀਆਂ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ ਜਿਨ੍ਹਾਂ ਦੇ ਸਹਿਯੋਗ ਸਦਕਾ ਨਸ਼ਿਆਂ ਤੇ ਠੱਲ ਪਈ ਹੈ| ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ | 

Scroll to Top