Actionpunjab

Action Punjab Logo
Breaking News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ



ਚੰਡੀਗੜ੍ਹ, 18 ਫਰਵਰੀ, 2026:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਵਿਤਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ਵਿੱਚ ਜੀਵੰਤ ਰਹੇਗਾ।
ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। 

Scroll to Top