Actionpunjab

Action Punjab Logo
Breaking News

ਲਾਇਬ੍ਰੇਰੀ, ਡਿਸਪੈਂਸਰੀ, ਪੰਚਾਇਤ ਭਵਨ ਅਤੇ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਵਿਧਾਇਕ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ ਨੀਂਹ ਪੱਥਰ



ਫ਼ਰੀਦਕੋਟ 19 ਫਰਵਰੀ () ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹਲਕਾ ਫ਼ਰੀਦਕੋਟ ਦੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਪਿੰਡ ਕਿਲ੍ਹਾ ਨੌਂ ਵਿੱਚ 20 ਲੱਖ ਰੁਪਏ ਦੀ ਪ੍ਰਵਾਨਤ ਲਾਗਤ ਨਾਲ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੀ ਉਸਾਰੀਪਿੰਡ ਕਾਉਣੀ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਪੰਚਾਇਤ ਭਵਨ ਦੀ ਉਸਾਰੀ ਅਤੇ ਪਿੰਡ ਸੁੱਖਣਵਾਲਾ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈੱਲਨੈੱਸ ਸੈਂਟਰ ਦੀ ਇਮਾਰਤ ਦੇ ਨੀਂਹ ਪੱਥਰ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਿਲ੍ਹਾ ਨੌਂ ਵਿੱਚ ਬਣਨ ਵਾਲੀ ਲਾਇਬ੍ਰੇਰੀ ਨਾਲ ਨੌਜਵਾਨਾਂ ਨੂੰ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਉਚਿਤ ਵਾਤਾਵਰਣ ਮਿਲੇਗਾਜਦਕਿ ਡਿਸਪੈਂਸਰੀ ਰਾਹੀਂ ਪਿੰਡ ਵਾਸੀਆਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਘਰ ਦੇ ਨੇੜੇ ਹੀ ਉਪਲਬਧ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਪਿੰਡ ਕਾਉਣੀ ਵਿੱਚ ਨਵੇਂ ਪੰਚਾਇਤ ਭਵਨ ਦੀ ਉਸਾਰੀ ਨਾਲ ਪਿੰਡ ਦੀਆਂ ਪ੍ਰਸ਼ਾਸਕੀ ਅਤੇ ਵਿਕਾਸੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲ ਸਕਣਗੀਆਂ। ਇਸ ਨਾਲ ਮੀਟਿੰਗਾਂਲੋਕ ਭਲਾਈ ਯੋਜਨਾਵਾਂ ਅਤੇ ਹੋਰ ਸਰਕਾਰੀ ਕਾਰਜ ਇਕ ਹੀ ਛੱਤ ਹੇਠ ਬਿਹਤਰ ਤਰੀਕੇ ਨਾਲ ਹੋ ਸਕਣਗੇ। ਇਸੇ ਤਰ੍ਹਾਂ ਪਿੰਡ ਸੁੱਖਣਵਾਲਾ ਵਿੱਚ ਬਣਨ ਵਾਲਾ ਹੈਲਥ ਐਂਡ ਵੈੱਲਨੈੱਸ ਸੈਂਟਰ ਇਲਾਕਾ ਵਾਸੀਆਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂਮਾਤਾ-ਬੱਚਾ ਸੰਭਾਲਟੀਕਾਕਰਨ ਅਤੇ ਹੋਰ ਜਰੂਰੀ ਇਲਾਜ ਸਹੂਲਤਾਂ ਉਪਲਬਧ ਕਰਵਾਏਗਾਜਿਸ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਵਿਧਾਇਕ ਸ. ਸੇਖੋਂ ਨੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਸਦਕਾ ਪਿੰਡਾਂ ਵਿੱਚ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕਾ ਫ਼ਰੀਦਕੋਟ ਦੇ ਪਿੰਡਾਂ/ਸ਼ਹਿਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਇਲਾਕਾ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਵੀ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣ ਦੀ ਆਸ ਜਤਾਈ ਗਈ। 

Scroll to Top