ਈਡੀ ਨੇ ਇਹ ਤਲਾਸ਼ੀ ਮੁਹਿੰਮ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਕਥਿਤ ਅਸ਼ਲੀਲ ਸਮੱਗਰੀ ਦੇ ਉਤਪਾਦਨ ਅਤੇ ਵੰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਚਲਾਈ ਹੈ। ਜਾਣਕਾਰੀ ਮੁਤਾਬਕ ਈਡੀ ਦੇ ਅਧਿਕਾਰੀਆਂ ਨੇ ਅੱਜ ਸਵੇਰੇ 6 ਵਜੇ ਤੋਂ ਮੁੰਬਈ ਦੇ ਸਾਂਤਾ ਕਰੂਜ਼ ਸਥਿਤ ਸ਼ਿਲਪਾ ਸ਼ੈੱਟੀ ਦੇ ਘਰ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਨੂੰ ਲੈ ਕੇ ਈਡੀ ਦੀ ਜਾਂਚ ‘ਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਫਿਲਹਾਲ ਈਡੀ ਦੀ ਟੀਮ ਸਾਰੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ।
ਐਡਲਟ ਇੰਡਸਟਰੀ ‘ਚ ਨਾਂ ਜੁੜਣ ‘ਤੇ ਰਾਜ ਕੁੰਦਰਾ ਹੋਏ ਗੁੱਸੇ ‘ਚ, ਕਿਹਾ-ਰਿਆ ਬਰਡੇ ਨਾਲ ਕੋਈ ਸਬੰਧ ਨਹੀਂ, ਝੂਠੀਆਂ ਖਬਰਾਂ ਨਾ ਫੈਲਾਓ
ਈਡੀ ਦੀ ਜਾਂਚ ਕਥਿਤ ਪੋਰਨ ਪ੍ਰੋਡਕਸ਼ਨ ਦੇ ਸਬੰਧ ਵਿੱਚ 2021 ਵਿੱਚ ਕੁੰਦਰਾ ਦੇ ਖਿਲਾਫ ਮੁੰਬਈ ਪੁਲਿਸ ਦੁਆਰਾ ਸ਼ੁਰੂ ਕੀਤੇ ਗਏ ਇੱਕ ਕੇਸ ਨਾਲ ਜੁੜੀ ਹੋਈ ਹੈ। ਰਾਜ ਕੁੰਦਰਾ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਜੁਲਾਈ 2021 ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਸੂਚਨਾ ਤਕਨਾਲੋਜੀ ਐਕਟ (ਆਈਟੀ ਐਕਟ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਬਾਅਦ ਵਿੱਚ ਮੁੰਬਈ ਦੀ ਇੱਕ ਅਦਾਲਤ ਨੇ ਉਸਨੂੰ ਜ਼ਮਾਨਤ ਦੇ ਦਿੱਤੀ।
ਇਸ ਤੋਂ ਇਲਾਵਾ ਰਾਜ ਕੁੰਦਰਾ ਅਜੇ ਭਾਰਦਵਾਜ ਨਾਲ ਸਬੰਧਤ ਬਿਟਕੁਆਇਨ ਧੋਖਾਧੜੀ ਨਾਲ ਜੁੜੇ ਇੱਕ ਹੋਰ ਮਨੀ ਲਾਂਡਰਿੰਗ ਮਾਮਲੇ ਵਿੱਚ ਵੀ ਜਾਂਚ ਦੇ ਘੇਰੇ ਵਿੱਚ ਹੈ। ਈਡੀ ਨੇ ਸ਼ਿਲਪਾ ਸ਼ੈੱਟੀ ਦਾ ਜੁਹੂ ਫਲੈਟ ਵੀ ਜ਼ਬਤ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਜ ਕੁੰਦਰਾ ਨੇ ਬਿਟਕੁਆਇਨ ਮਾਮਲੇ ‘ਚ ਮਿਲੇ ਗੈਰ-ਕਾਨੂੰਨੀ ਪੈਸੇ ਦੀ ਵਰਤੋਂ ਇਹ ਫਲੈਟ ਖਰੀਦਣ ਲਈ ਕੀਤੀ ਸੀ, ਜਿਸ ਨੂੰ ਰਾਜ ਕੁੰਦਰਾ ਨੇ ਬਾਅਦ ‘ਚ ਆਪਣੀ ਪਤਨੀ ਸ਼ਿਲਪਾ ਸ਼ੈੱਟੀ ਦੇ ਨਾਂ ‘ਤੇ ਟਰਾਂਸਫਰ ਕਰ ਦਿੱਤਾ ਸੀ।
‘ਐਡਲਟ ਫਿਲਮ ਸਕੈਂਡਲ’ ‘ਚ ਫਸੇ ਰਾਜ ਕੁੰਦਰਾ
ਮੁੰਬਈ ਪੁਲਿਸ ਨੇ ਫਰਵਰੀ 2021 ਵਿੱਚ ਇੱਕ ਪੋਰਨ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਯੂਨਿਟ ਨੇ ਉਦੋਂ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ OTT ਪਲੇਟਫਾਰਮਾਂ ‘ਤੇ ਰਿਲੀਜ਼ ਕਰਨ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ‘ਚ ਮੁੰਬਈ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚਾਰ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਰਾਜ ਕੁੰਦਰਾ ਦਾ ਨਾਂ ਸਾਹਮਣੇ ਆਇਆ। ਇਸ ਦੇ ਆਧਾਰ ‘ਤੇ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤਾ ਗਿਆ। ਮਾਡਲ ਪੂਨਮ ਪਾਂਡੇ, ਅਭਿਨੇਤਰੀ ਤੇ ਮਾਡਲ ਸ਼ਰਲਿਨ ਚੋਪੜਾ, ਅਭਿਨੇਤਰੀ ਸਾਗਰਿਕਾ ਸ਼ੋਨਾ ਸੁਮਨ ਨੇ ਵੀ ਰਾਜ ਕੁੰਦਰਾ ‘ਤੇ ਕਈ ਗੰਭੀਰ ਦੋਸ਼ ਲਾਏ ਸਨ। ਰਾਜ ਕੁੰਦਰਾ ਨੂੰ ਅਸ਼ਲੀਲਤਾ ਦੇ ਮਾਮਲੇ ਵਿੱਚ ਆਰਥਰ ਰੋਡ ਜੇਲ੍ਹ ਵਿੱਚ 69 ਦਿਨ ਬਿਤਾਉਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ।