ਰਾਮ ਰਹੀਮ ਨੂੰ ਬੇਅਦਬੀ ਮਾਮਲਿਆਂ ‘ਚ ਵੀਰਵਾਰ ਨੂੰ ਚੰਡੀਗੜ੍ਹ ਦੀ ਜ਼ਿਲਾ ਅਦਾਲਤ ‘ਚ ਪੇਸ਼ ਕੀਤਾ ਗਿਆ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ। ਇਹ ਸੁਣਵਾਈ ਸੁਪਰੀਮ ਕੋਰਟ ਵੱਲੋਂ 18 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਟੇਅ ਹਟਾ ਲੈਣ ਮਗਰੋਂ ਸੰਭਵ ਹੋ ਸਕੀ ਹੈ। ਦੋਸ਼ੀ
,
ਰਾਮ ਰਹੀਮ ਅਤੇ ਡੇਰਾ ਪੈਰੋਕਾਰ 2015 ਵਿੱਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਦੋਸ਼ੀ ਹਨ। ਕਰੀਬ 6 ਮਹੀਨੇ ਬਾਅਦ ਇਸ ਮਾਮਲੇ ‘ਚ ਰਾਮ ਰਹੀਮ ਅਤੇ ਹੋਰਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਫਰਵਰੀ ਵਿੱਚ ਇਹ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਸਾਲ 2015 ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਇੱਕ ‘ਬੀੜ’ ਚੋਰੀ ਹੋ ਗਈ ਸੀ। ਜਿਸ ਤੋਂ ਬਾਅਦ 25 ਸਤੰਬਰ ਨੂੰ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਗਾਏ ਗਏ ਸਨ। ਇਸ ਤੋਂ ਬਾਅਦ 12 ਅਕਤੂਬਰ ਨੂੰ ਬਰਗਾੜੀ ਦੇ ਗੁਰਦੁਆਰੇ ਨੇੜਿਓਂ ਚੋਰੀ ਹੋਈ ‘ਬੀੜ’ ਦੇ ਪਾਟੇ ਹੋਏ ਪੰਨੇ ਮਿਲੇ ਸਨ। ਪੰਜਾਬ ਪੁਲਿਸ ਦੀ ਐਸਆਈਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।