ਮੁਲਜ਼ਮ ਵਿਜੀਲੈਂਸ ਬਿਊਰੋ ਦੀ ਟੀਮ ਦੀ ਹਿਰਾਸਤ ਵਿੱਚ ਹੈ।
ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਜੇਈ ਨਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਜੇਈ ਨੇ ਜੁਰਮਾਨਾ ਅਡਜਸਟ ਕਰਨ ਬਦਲੇ ਰਿਸ਼ਵਤ ਮੰਗੀ ਸੀ।
,
ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਭੋਲਾ ਚੰਦ ਸਿੰਗਲਾ ਵਾਸੀ ਸ਼ਿਵਾ ਐਨਕਲੇਵ, ਨਾਭਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇ.ਈ ਨਰਿੰਦਰ ਸਿੰਘ ਨੇ ਉਸਦੇ ਘਰੇਲੂ ਬਿਜਲੀ ਮੀਟਰ ਦੇ ਲੋਡ ਦਾ ਬਕਾਇਆ ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
10 ਹਜ਼ਾਰ ਰੁਪਏ ਪਹਿਲਾਂ ਵੀ ਲਏ ਸਨ
ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਮੁਲਜ਼ਮ ਪਹਿਲਾਂ ਹੀ 10,000 ਰੁਪਏ ਲੈ ਚੁੱਕੇ ਸਨ। ਹੁਣ ਉਹ ਫਿਰ ਤੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨਰਿੰਦਰ ਸਿੰਘ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।