ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਸਮਾਂ ਸ਼ਾਮ 6 ਵਜੇ ਤੱਕ ਸਮਾਪਤ ਹੋ ਚੁੱਕਿਆ ਹੈ। ਹੁਣ ਨਤੀਜੇ ਦੀ ਉਡੀਕ ਹੈ। ਇਹ 8 ਫਰਵਰੀ ਨੂੰ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ ’ਚ ਕਿਸਦੀ ਸਰਕਾਰ ਬਣੇਗੀ। ਅੱਜ ਸ਼ਾਮ 6 ਵਜੇ ਵੋਟਿੰਗ ਪ੍ਰਕਿਰਿਆ ਪੂਰੀ ਹੁੰਦੇ ਹੀ ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਹਰ ਕਿਸੇ ਦੀਆਂ ਨਜ਼ਰਾਂ ਐਗਜ਼ਿਟ ਪੋਲ ਦੇ ਦਾਅਵਿਆਂ ਅਤੇ ਭਵਿੱਖਬਾਣੀਆਂ ‘ਤੇ ਟਿਕੀਆਂ ਹੋਈਆਂ ਹਨ।
Source