ਇੰਸਪੈਕਟਰ ਤੇ ਉਸ ਦਾ ਸਾਥੀ ਪੁਲੀਸ ਹਿਰਾਸਤ ਵਿੱਚ।
ਅੱਜ ਪਟਿਆਲਾ ਵਿੱਚ ਇੱਕ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਅਤੇ ਉਸਦੇ ਸਾਥੀ ਨੂੰ 14,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਹ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ।
,
ਬਿਊਰੋ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਵਸੀਕਾ ਨਵੀਸ ਵਜੋਂ ਕੰਮ ਕਰਦੇ ਪਟਿਆਲਾ ਸ਼ਹਿਰ ਦੇ ਵਾਸੀ ਦਿਨੇਸ਼ ਕੁਮਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਪ੍ਰਵਾਨਗੀ ਸਰਟੀਫਿਕੇਟ ਜਾਰੀ ਕਰਨ ਅਤੇ ਡਰਾਈਵਿੰਗ ਲਾਇਸੈਂਸ ਦਾ ਟੈਸਟ ਪਾਸ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬਿਓਰੋ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਤਹਿਤ ਦੋਸ਼ੀ ਗੁਰਮੀਤ ਸਿੰਘ ਅਤੇ ਉਸਦੇ ਨਿੱਜੀ ਏਜੰਟ ਅਨਿਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। . ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।