ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ।
ਫਰੀਦਕੋਟ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੱਲੇਵਾਲ ਨੂੰ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਸਾਰਥਕ ਗੱਲਬਾਤ ਰਾਹੀਂ ਪੂਰੀਆਂ ਕਰਨ ਲਈ ਮਨਾਵੇ।
,
ਸਪੀਕਰ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕੇਂਦਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮਰਨ ਵਰਤ ’ਤੇ ਬੈਠੇ ਹਨ। ਕੇਂਦਰ ਸਰਕਾਰ ਨੂੰ ਉਨ੍ਹਾਂ ਨਾਲ ਸਾਰਥਕ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਸਮੇਤ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।
ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ
ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਡੈੱਡਲਾਕ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਲੱਭਣ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।