ਪੰਜਾਬ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ, ਜੋ ਕਿ ਆਪਣੀਆਂ ਨੌਕਰੀਆਂ ਨੂੰ ਰੈਗੂਲਰ ਕਰਨ, ਤਨਖਾਹਾਂ ਵਿੱਚ ਕਟੌਤੀ ਰੋਕਣ ਅਤੇ ਤਨਖਾਹਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਪਿਛਲੇ ਹਫ਼ਤੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਅੱਜ ਉਨ੍ਹਾਂ ਦੇ ਕਾਜ਼ ਲਈ ਆਪਣਾ ਪੂਰਾ ਸਮਰਥਨ ਪ੍ਰਗਟ ਕੀਤਾ। ਸੂਤਰਾਂ ਅਨੁਸਾਰ ਸਮਗਰ ਸਿੱਖਿਆ ਅਭਿਆਨ ਅਤੇ ਮਿਡ-ਡੇ-ਮੀਲ ਮੁਲਾਜ਼ਮ ਲੰਮੇ ਸਮੇਂ ਤੋਂ ਇਹ ਮੰਗਾਂ ਉਠਾਉਂਦੇ ਆ ਰਹੇ ਸਨ।
ਡੀਟੀਐਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਜੇਕਰ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਮਸਲਾ ਹੱਲ ਨਾ ਹੋਇਆ ਤਾਂ ਮੁਲਾਜ਼ਮ ਹੋਰ ਸਖ਼ਤ ਐਕਸ਼ਨ ਲੈਣਗੇ।
ਇਹ ਹੜਤਾਲ ਮੁਲਾਜ਼ਮਾਂ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵਿਚਾਲੇ ਹਾਲ ਹੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਹੋਈ, ਜਿੱਥੇ ਚੀਮਾ ਨੇ ਭਰੋਸਾ ਦਿੱਤਾ ਕਿ 15 ਦਿਨਾਂ ਵਿੱਚ ਮਸਲੇ ਹੱਲ ਕਰ ਦਿੱਤੇ ਜਾਣਗੇ।