ਝੱਬਲ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਸੰਗਰਾਂਦ ਦਾ ਪਵਿੱਤਰ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ।
,
ਇਸ ਦੌਰਾਨ ਦੂਰ-ਦੂਰ ਤੋਂ ਆਈਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੈਨੇਜਰ ਸਰਬਦਿਆਲ ਸਿੰਘ ਘਰਿਆਲਾ, ਗੁਰਜੀਤ ਸਿੰਘ ਪੰਜਵੜ, ਜਸਪਾਲ ਸਿੰਘ, ਬਿਕਰਮਜੀਤ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।