ਫਾਜ਼ਿਲਕਾ ਵਿੱਚ ਸਟੇਡੀਅਮ ਦਾ ਨਿਰੀਖਣ ਕਰਦੇ ਹੋਏ ਵਿਧਾਇਕ
ਫਾਜ਼ਿਲਕਾ ਦੇ ਪਿੰਡ ਗੁਲਾਮ ਰਸੂਲ ‘ਚ ਨੌਜਵਾਨਾਂ ਲਈ ਖੇਡ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦਾ ਸੋਮਵਾਰ ਨੂੰ ਸਥਾਨਕ ਵਿਧਾਇਕ ਨਰਿੰਦਰਪਾਲ ਸਵਾਣਾ ਨੇ ਮੁਆਇਨਾ ਕੀਤਾ। ਵਿਧਾਇਕ ਨੇ ਕਿਹਾ ਕਿ ਸ
,
ਵਿਧਾਇਕ ਨਰਿੰਦਰਪਾਲ ਸਵਾਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਪਿੰਡ ਗੁਲਾਮ ਰਸੂਲ ਵਿੱਚ ਕਰੀਬ ਚਾਰ ਏਕੜ ਜ਼ਮੀਨ ’ਤੇ ਖੇਡ ਸਟੇਡੀਅਮ ਬਣਾਇਆ ਜਾ ਰਿਹਾ ਹੈ ਜਿਸ ਦੇ ਨਿਰਮਾਣ ’ਤੇ 33 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।
ਸਟੇਡੀਅਮ ਦੇ ਨਿਰਮਾਣ ਕਾਰਜ ਦਾ ਨਿਰੀਖਣ ਕਰਦੇ ਹੋਏ ਵਿਧਾਇਕ
ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ: ਵਿਧਾਇਕ ਸ
ਉਨ੍ਹਾਂ ਕਿਹਾ ਕਿ ਇਸ ਖੇਡ ਸਟੇਡੀਅਮ ਦੇ ਬਣਨ ਨਾਲ ਇਲਾਕੇ ਦੇ ਕਈ ਪਿੰਡਾਂ ਨੂੰ ਫਾਇਦਾ ਹੋਵੇਗਾ ਜਿਸ ਵਿੱਚ ਪਿੰਡ ਢਾਣੀ ਮੋਹਣਾ ਰਾਮ, ਪਿੰਡ ਬਹਿਕ ਖਾਸ ਅਤੇ ਹੋਰ ਪਿੰਡਾਂ ਦੇ ਨੌਜਵਾਨ ਵੀ ਇਸ ਦਾ ਲਾਭ ਲੈ ਸਕਣਗੇ।
ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਨਿਰੀਖਣ ਕੀਤਾ ਹੈ ਬਾਕੀ ਦਾ ਕੰਮ ਵੀ ਜਲਦੀ ਮੁਕੰਮਲ ਕਰਕੇ ਖੇਡ ਸਟੇਡੀਅਮ ਨੌਜਵਾਨਾਂ ਨੂੰ ਸੌਂਪ ਦਿੱਤਾ ਜਾਵੇਗਾ।