ਕਪੂਰਥਲਾ ਪੁਲਿਸ ਨੇ ਫੜਿਆ ਨਸ਼ਾ ਤਸਕਰ
ਕਪੂਰਥਲਾ ਸੀਆਈਏ ਸਟਾਫ਼ ਦੀ ਟੀਮ ਨੇ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਇੱਕ ਕਾਰ ਵਿੱਚ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 550 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐਸਪੀ (ਡੀ) ਸਰਬਜੀਤ ਰਾਏ ਨੇ ਦੱਸਿਆ ਕਿ ਇੱਕ ਨਸ਼ਾ ਤਸਕਰ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ 4 ਕੇਸ ਦਰਜ ਹਨ। ਆ
,
ਐਸਪੀ (ਡੀ) ਸਰਬਜੀਤ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਸੀਆਈਏ ਸਟਾਫ਼ ਕਪੂਰਥਲਾ ਦੇ ਏਐਸਆਈ ਲਾਭ ਸਿੰਘ ਨੇ ਖਰਬੂਜਾ ਮੰਡੀ ਨੇੜੇ ਨਾਕਾਬੰਦੀ ਦੌਰਾਨ ਇੱਕ ਕਾਰ ਵਿੱਚ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਲੈਣ ‘ਤੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਕਿੰਦਰ ਵਾਸੀ ਪਿੰਡ ਬੂਟ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ 14 ਦਸੰਬਰ ਨੂੰ ਥਾਣਾ ਸਿਟੀ ਵਿੱਚ ਮੁਕੱਦਮਾ ਦਰਜ ਕਰਕੇ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਸ ਦੀ ਨਿਸ਼ਾਨਦੇਹੀ ’ਤੇ 400 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ।
ਐਸਪੀ ਡੀ ਸਰਬਜੀਤ ਰਾਏ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ
ਐਸਪੀ ਡੀ ਸਰਬਜੀਤ ਰਾਏ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਕੁਲਵਿੰਦਰ ਸਿੰਘ ਖ਼ਿਲਾਫ਼ 2014 ਤੋਂ 2023 ਤੱਕ ਐਕਸਾਈਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ 4 ਕੇਸ ਦਰਜ ਹਨ। ਉਹ 2014 ਵਿੱਚ ਦਰਜ ਆਬਕਾਰੀ ਐਕਟ ਦੇ ਕੇਸ ਵਿੱਚੋਂ ਵੀ ਬਰੀ ਹੋ ਚੁੱਕਾ ਹੈ। ਉਹ ਪੁਰਾਣੇ ਵਾਹਨਾਂ ਦੀ ਖਰੀਦੋ-ਫਰੋਖਤ ਦੇ ਕਾਰੋਬਾਰ ਦੀ ਆੜ ਵਿੱਚ ਨਸ਼ਾ ਤਸਕਰੀ ਦਾ ਧੰਦਾ ਚਲਾਉਂਦਾ ਹੈ।
ਦੂਜੇ ਪਾਸੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਟੀਮ ਦੇ ਏਐਸਆਈ ਕੇਵਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਭਗਤਪੁਰ ਤੋਂ ਇੱਕ ਹੋਰ ਕਾਰ ਸਵਾਰ ਨੌਜਵਾਨ ਨੂੰ ਕਾਬੂ ਕੀਤਾ। ਜਿਸ ਦੀ ਤਲਾਸ਼ੀ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਰਾਹੁਲ ਵਾਸੀ ਪਿੰਡ ਮੰਗਰੋੜਾ ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਤੋਂ ਉਨ੍ਹਾਂ ਦੇ ਨੈੱਟਵਰਕ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸਪੀਡੀ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਕੁਲਵਿੰਦਰ ਸਿੰਘ ਮਾਰਚ ਮਹੀਨੇ ਜੇਲ੍ਹ ਵਿੱਚੋਂ ਬਾਹਰ ਆਇਆ ਸੀ।