ਖੰਨਾ ਦੇ ਪਿੰਡ ਰਤਨਹੇੜੀ ਦੇ 57 ਸਾਲਾ ਕਿਸਾਨ ਰਣਜੋਧ ਸਿੰਘ ਨੇ ਸ਼ਨੀਵਾਰ ਨੂੰ ਸ਼ੰਭੂ ਸਰਹੱਦ ‘ਤੇ ਕਥਿਤ ਤੌਰ ‘ਤੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਉਹ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਰਣਜੋਧ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਹੈ, ਜੋ ਕਿ ਕਿਸਾਨੀ ਮੰਗਾਂ ਦੇ ਹੱਕ ਵਿੱਚ ਭੁੱਖ ਹੜਤਾਲ ‘ਤੇ ਹਨ।
ਰਣਜੋਧ ਦੇ ਪੁੱਤਰ ਸੁਖਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਧਰਨੇ ਵਾਲੀ ਥਾਂ ‘ਤੇ ਮੌਜੂਦ ਸਨ ਅਤੇ ਡੱਲੇਵਾਲ ਦੀ ਵਿਗੜਦੀ ਹਾਲਤ ਤੋਂ ਬਹੁਤ ਦੁਖੀ ਸਨ। ਸੁਖਦੀਪ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਆਈ.ਸੀ.ਯੂ.