ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਅੰਮ੍ਰਿਤਸਰ ਨੂੰ ਵਿਸ਼ਵ ਪੱਧਰੀ ਸਥਾਨ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਥਾਨਕ ਪ੍ਰਸ਼ਾਸਨ ਦਾ ਸ਼ਹਿਰ ਦੇ ਜੀਵਨ ਪੱਧਰ ‘ਤੇ ਸਿੱਧਾ ਅਸਰ ਪੈਂਦਾ ਹੈ।
“ਆਪ ਦੀ ਅਗਵਾਈ ਵਾਲੀ ਨਗਰ ਨਿਗਮ ਨਾਲ, ਅਸੀਂ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਬਣਾ ਸਕਦੇ ਹਾਂ। ਝਾੜੂ ਵੋਟਿੰਗ ਮਸ਼ੀਨ ਦਾ ਸਿਰਫ਼ ਇੱਕ ਬਟਨ ਨਹੀਂ ਹੈ; ਇਹ ਸਵੱਛ ਪ੍ਰਸ਼ਾਸਨ ਅਤੇ ਅਗਾਂਹਵਧੂ ਨੀਤੀਆਂ ਨਾਲ ਤੁਹਾਡੇ ਬੱਚਿਆਂ ਦੇ ਚੰਗੇ ਭਵਿੱਖ ਦੀ ਉਮੀਦ, ਤਬਦੀਲੀ ਅਤੇ ਬਿਹਤਰ ਭਵਿੱਖ ਦਾ ਪ੍ਰਤੀਕ ਹੈ, ”ਉਸਨੇ ਕਿਹਾ।
ਉਨ੍ਹਾਂ ਨੇ ਪੁਰਾਣੇ ਬਜ਼ਾਰਾਂ ਦੀ ਕਾਇਆ ਕਲਪ ਕਰਨ ਅਤੇ ਭੀੜ-ਭੜੱਕੇ ਵਾਲੀਆਂ ਗਲੀਆਂ ਨੂੰ ਮੁੜ ਬਹਾਲ ਕਰਨ ਅਤੇ ਓਵਰਹੈੱਡ ਤਾਰਾਂ ਨੂੰ ਬਦਲ ਕੇ ਅਤੇ ਅੰਮ੍ਰਿਤਸਰ-ਵਾਹਗਾ ਸੜਕ ਦੇ ਨਾਲ-ਨਾਲ ਪ੍ਰਦੂਸ਼ਿਤ ਡਰੇਨਾਂ ਦੀ ਸਫਾਈ ਕਰਕੇ ਸ਼ਹਿਰ ਨੂੰ ਸੁੰਦਰ ਬਣਾਉਣ ਦੀਆਂ ਯੋਜਨਾਵਾਂ ਨੂੰ ਉਜਾਗਰ ਕੀਤਾ।