ਫਰੀਦਕੋਟ ਦੇ ਬਾਹਰਵਾਰ ਸਵੇਰੇ ਸੰਘਣੀ ਧੁੰਦ ਦਰਮਿਆਨ ਸਕੂਲ ਬੱਸ ਦੀ ਇੱਕ ਨਿੱਜੀ ਬੱਸ ਨਾਲ ਟੱਕਰ ਹੋਣ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ।
ਇਹ ਹਾਦਸਾ ਕਲੇਰ ਪਿੰਡ ਨੇੜੇ ਵਾਪਰਿਆ। ਮੁੱਦਕੀ ਦੇ ਸ਼ਹੀਦ ਗੰਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ ਤੇਜ਼ ਰਫਤਾਰ ਨਾਲ ਜਾ ਰਹੀ ਬੱਸ ਨਾਲ ਟਕਰਾ ਗਈ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਇੱਕ ਕਾਰ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਏਕਨੂਰ ਥਾਪਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਜਸ਼ਨਦੀਪ ਕੌਰ (11ਵੀਂ ਜਮਾਤ), ਖੁਸ਼ਵੀਰ ਕੌਰ (7ਵੀਂ ਜਮਾਤ) ਅਤੇ ਜੈਸਮੀਨ ਕੌਰ (12ਵੀਂ ਜਮਾਤ) ਜ਼ਖ਼ਮੀ ਹੋ ਗਈਆਂ।
ਸਥਾਨਕ ਪੁਲਿਸ ਅਤੇ ਐਮਰਜੈਂਸੀ ਰਿਸਪਾਂਸ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਪਹੁੰਚਾਇਆ। ਹਾਦਸੇ ਤੋਂ ਬਾਅਦ ਪ੍ਰਾਈਵੇਟ ਬੱਸ ਦਾ ਡਰਾਈਵਰ ਫ਼ਰਾਰ ਹੋ ਗਿਆ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਸਪਤਾਲ ਦਾ ਦੌਰਾ ਕਰਕੇ ਜ਼ਖਮੀ ਵਿਦਿਆਰਥੀਆਂ ਦਾ ਹਾਲ ਚਾਲ ਪੁੱਛਿਆ।