ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਹੋਰ ਭਾਜਪਾ ਆਗੂ ਅੱਜ ਇੱਥੇ ਪੁਲੀਸ ਕਮਿਸ਼ਨਰ (ਸੀਪੀ) ਦੇ ਦਫ਼ਤਰ ਪੁੱਜੇ ਅਤੇ ਉਨ੍ਹਾਂ ਨੇ ਪੇਸ਼ਕਸ਼ ਕੀਤੀ ਕਿ ਜੇਕਰ ਪੁਲੀਸ ਪਾਰਟੀ ਵਰਕਰਾਂ ਖ਼ਿਲਾਫ਼ ‘ਫ਼ਰਜ਼ੀ’ ਕੇਸ ਦਰਜ ਕਰਦੀ ਹੈ ਤਾਂ ਉਹ ਖ਼ੁਦ ਨੂੰ ਗ੍ਰਿਫ਼ਤਾਰ ਕਰ ਲੈਣ।
ਭਾਜਪਾ ਦੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ ਵਿਰੁੱਧ ਵੀਰਵਾਰ ਰਾਤ ਨੂੰ ਨਗਰ ਨਿਗਮ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮੇਂ ਤੋਂ ਵੱਧ ਪ੍ਰਚਾਰ ਕਰਨ ਅਤੇ ਸੂਫੀਆਨਾ ਚੌਕ ਇਲਾਕੇ ਵਿੱਚ ਇੱਕ ਭੋਜਨਖਾਨੇ ਵਿੱਚ ਵੋਟਾਂ ਮੰਗਣ ਲਈ ਸ਼ਰਾਬ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਆਗੂਆਂ ਨੇ ਸੀਪੀ ਨਾਲ ਮੁਲਾਕਾਤ ਕੀਤੀ।
ਆਗੂਆਂ ਨੇ ਕਿਹਾ ਕਿ ਭਾਜਪਾ ਵਰਕਰਾਂ ਤੇ ਸਮਰਥਕਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨ ਦੀ ਬਜਾਏ ਪੁਲੀਸ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਡੀਸੀਪੀਜ਼ ਜਸਕਰਨ ਸਿੰਘ ਤੇਜਾ ਅਤੇ ਸ਼ੁਭਮ ਅਗਰਵਾਲ ਸਮੇਤ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਇਸ ਮਾਮਲੇ ’ਤੇ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਸੀ। ‘ਦਿ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ, ‘ਸੱਤਾਧਾਰੀ ਪਾਰਟੀ ਅਸੁਰੱਖਿਆ ਕਾਰਨ ਭਾਜਪਾ ਵਰਕਰਾਂ ਤੇ ਸਮਰਥਕਾਂ ‘ਤੇ ਹਮਲੇ ਕਰ ਰਹੀ ਹੈ।