ਚਾਰ ਦਿਨ ਪਹਿਲਾਂ ਕੋਈ ਜ਼ਹਿਰੀਲੀ ਚੀਜ਼ ਨਿਗਲਣ ਵਾਲੇ ਪਿੰਡ ਸ਼ੇਰੇਵਾਲਾ ਦੇ 37 ਸਾਲਾ ਮੇਹਰ ਚੰਦ ਦੀ ਅੱਜ ਬਠਿੰਡਾ ਵਿਖੇ ਮੌਤ ਹੋ ਗਈ।
ਮ੍ਰਿਤਕ ਪਿੰਡ ਵਿੱਚ ਹੀ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 20 ਦਸੰਬਰ ਨੂੰ ਮੇਹਰ ਨੇ ਸ਼ਰਾਬ ਦੇ ਨਸ਼ੇ ‘ਚ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਉਸ ਦੀ ਹਾਲਤ ਵਿਗੜਨ ਲੱਗੀ ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ।
ਬਾਅਦ ਵਿਚ ਉਸ ਨੂੰ ਬਠਿੰਡਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਥਾਣਾ ਵਹਾਬਵਾਲਾ ਦੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ ਹੈ।