ਫ਼ਰੀਦਕੋਟ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਵਰਕਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ‘ਤੇ ਫ਼ਰੀਦਕੋਟ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਪ੍ਰਤੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਸ਼ਹਿਰ ‘ਚ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਅਤੇ ਮੰਗ ਪੱਤਰ ਸੌਂਪਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਸ.
,
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਕਾਂਗਰਸ ਦਾ ਅਰਥੀ ਫੂਕ ਮਾਰਚ ਘੰਟਾਘਰ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਮਿੰਨੀ ਸਕੱਤਰੇਤ ਵਿਖੇ ਪਹੁੰਚਿਆ, ਜਿੱਥੇ ਏ.ਡੀ.ਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਰਾਜ ਭਰ ਵਿੱਚ ਕਾਂਗਰਸ ਵਰਕਰਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਨੈਤਿਕ ਆਧਾਰ ’ਤੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
ਫ਼ਰੀਦਕੋਟ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਵਰਕਰ
ਫ਼ਰੀਦਕੋਟ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਵਰਕਰ
ਭਾਜਪਾ ਸੰਵਿਧਾਨ ਨੂੰ ਢਾਹ ਲਾਉਣ ਦੀ ਸਾਜਿਸ਼ ਰਚ ਰਹੀ ਹੈ- ਕਿੱਕੀ ਢਿੱਲੋਂ
ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦਾ ਅਹਿਮ ਅਹੁਦਾ ਸੰਭਾਲਣ ਵਾਲੇ ਭਾਜਪਾ ਆਗੂ ਅਮਿਤ ਸ਼ਾਹ ਵੱਲੋਂ ਡਾ: ਅੰਬੇਡਕਰ ਬਾਰੇ ਟਿੱਪਣੀ ਕਰਨਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਢਾਹ ਲਾਉਣ ਦੀ ਸਾਜ਼ਿਸ਼ ਕਰ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਵੇਗੀ। ਸੜਕਾਂ ਤੋਂ ਲੈ ਕੇ ਸੰਸਦ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਕਾਂਗਰਸੀ ਆਗੂ
ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢੇ ਜਾ ਰਹੇ ਹਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।