ਅੰਮ੍ਰਿਤਪਾਲ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬਠਿੰਡਾ ਵਿੱਚ ਇੱਕ ਮੁਲਾਜ਼ਮ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਉਰਫ ਕੱਦੂ ਵਾਸੀ ਮੌੜ ਵਜੋਂ ਹੋਈ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSP)
,
ਵਿਜੀਲੈਂਸ ਬਿਊਰੋ ਅਨੁਸਾਰ ਮਾਨਸਾ ਦੇ ਪਿੰਡ ਉੱਭਾ ਦੇ ਵਸਨੀਕ ਭੋਲਾ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਇਸ ਗ੍ਰਿਫ਼ਤਾਰੀ ਦਾ ਆਧਾਰ ਬਣੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਨੇ ਖੁਦ ਨੂੰ ਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ ਦੱਸ ਕੇ ਟਿਊਬਵੈੱਲ ਕੁਨੈਕਸ਼ਨ ਲਗਵਾਉਣ ਬਦਲੇ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਇਲਾਵਾ ਉਸ ਨੇ ਇਸ ਦੇ ਬਦਲੇ ਹੋਰ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।
ਵਿਜੀਲੈਂਸ ਬਿਓਰੋ ਦੀ ਥਾਣਾ ਰੇਂਜ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।