ਅਬੋਹਰ ਸਿਟੀ ਪੁਲਿਸ ਨੇ ਅਬੋਹਰ ਵਿੱਚ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਦੇ ਆਧਾਰ ‘ਤੇ ਵਾਹਨ ਚੋਰੀ ਕਰਕੇ ਵੇਚਣ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਮੁਲਜ਼ਮਾਂ ਦੀ ਪਛਾਣ ਸੋਨੀ ਸਿੰਘ ਵਾਸੀ ਗਿੱਦੜਬਾਹਾ, ਜੱਗਾ ਸਿੰਘ ਵਾਸੀ ਨੰਦਗੜ੍ਹ (ਬਠਿੰਡਾ), ਗੁਰਪ੍ਰੀਤ ਸਿੰਘ ਵਾਸੀ ਤਲਵੰਡੀ (ਬਠਿੰਡਾ), ਸੁਖਵਿੰਦਰ ਸਿੰਘ ਵਾਸੀ ਫਤਿਹਗੜ੍ਹ ਅਤੇ ਭੁਪਿੰਦਰ ਸਿੰਘ ਵਾਸੀ ਗੋਬਿੰਦਪੁਰਾ (ਬਠਿੰਡਾ) ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਨੂੰ ਪੁਲੀਸ ਵੱਲੋਂ ਪੁੱਛਗਿੱਛ ਮਗਰੋਂ ਇੱਥੋਂ ਦੀ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ।
ਇੱਥੇ ਬੀਐਨਐਸ ਦੀ ਧਾਰਾ 303 (2), 338, 336 (2), 340 (2) ਅਤੇ 61 (2) ਤਹਿਤ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਕਰ ਰਹੇ ਹਨ।