ਪਟਿਆਲਾ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਕਰਮਚਾਰੀਆਂ ਨੇ ਨਗਰ ਨਿਗਮ ਅਤੇ ਨਗਰ ਪੰਚਾਇਤ ਦੇਵੀਗੜ੍ਹ, ਭਾਦਸੋਂ ਅਤੇ ਨਾਭਾ ਦੇ ਅਧਿਕਾਰੀਆਂ ਨਾਲ ਮਿਲ ਕੇ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਾਂਝੀ ਜਾਂਚ ਮੁਹਿੰਮ ਚਲਾਈ। h
,
ਇਸ ਮੁਹਿੰਮ ਦੌਰਾਨ ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਨਵਿੰਦਰ, ਸੈਨੇਟਰੀ ਇੰਸਪੈਕਟਰ ਮੋਹਿਤ ਜਿੰਦਲ, ਸੈਨੇਟਰੀ ਇੰਸਪੈਕਟਰ ਰਣਧੀਰ ਸਿੰਘ, ਸੈਨੇਟਰੀ ਇੰਸਪੈਕਟਰ ਵਿਕਾਸ ਚੌਧਰੀ, ਸੈਨੇਟਰੀ ਇੰਸਪੈਕਟਰ ਪੰਕਜ ਕੁਮਾਰ, ਐਸ.ਡੀ.ਓ., ਪੀ.ਪੀ.ਸੀ.ਬੀ. ਧਰਮਵੀਰ ਸਿੰਘ, ਜੇ.ਈ.ਈ., ਪੀ.ਪੀ.ਸੀ.ਬੀ. ਹਰਮਨਜੀਤ ਸਿੰਘ ਅਤੇ ਐਸ.ਡੀ.ਓ., ਪੀ.ਪੀ.ਸੀ.ਬੀ. ਮੋਹਿਤ ਸਿੰਗਲਾ ਹਾਜ਼ਰ ਸਨ।
ਵਾਤਾਵਰਨ ਇੰਜਨੀਅਰ ਗੁਰਕਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਨੇ ਪਹਿਲਾਂ ਹੀ ਧਾਰਾ 163 ਤਹਿਤ ਚਾਈਨਾ ਡੋਰ ਨੂੰ ਸਟੋਰ ਕਰਨ ਅਤੇ ਵੇਚਣ ਵਾਲਿਆਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਬਣਾਉਣ ਵਿੱਚ ਮਦਦ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।