Actionpunjab

Action Punjab Logo
Breaking News

3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ



ਬਰਨਾਲਾ, 20 ਫਰਵਰੀ ( )
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਲਈ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਕੰਮ ਚੱਲ ਰਿਹਾ ਹੈ।
ਲੋਕ ਸਭਾ ਮੈਂਬਰ ਸੰਗਰੂਰ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਵਾਸੀਆਂ ਦੀ ਮੰਗ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਨਾਲਾ-ਬਾਜਾਖਾਨਾ ਰੋਡ ਤੋਂ ਬਰਨਾਲਾ-ਰਾਏਕੋਟ ਰੋਡ (ਸੰਘੇੜਾ ਬਾਈਪਾਸ) ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸ ਉੱਤੇ 3.25 ਕਰੋੜ ਦੀ ਲਾਗਤ ਆਵੇਗੀ ਅਤੇ ਲਗਭੱਗ 3 ਮਹੀਨਿਆਂ ਵਿਚ ਇਹ ਕੰਮ ਪੂਰਾ ਹੋ ਜਾਵੇਗਾ।
  ਇਸ ਸੜਕ ਦੇ ਬਣਨ ਨਾਲ ਜਿੱਥੇ ਆਸ-ਪਾਸ ਦੇ ਇਲਾਕਿਆਂ ਦੀ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਸੰਘੇੜਾ ਬਾਈਪਾਸ ਰਾਹੀਂ ਗੁਜ਼ਰਨ ਵਾਲੇ ਵਾਹਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਓਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸੜਕ ਦੇ ਕੰਮ ਦੌਰਾਨ ਗੁਣਵੱਤਾ ਦਾ ਖ਼ਾਸ ਖਿਆਲ ਰੱਖਿਆ ਜਾਵੇ ਅਤੇ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਗਿਆ ਕਿ ਇਸ ਸੜਕ ਦੀ ਕੁੱਲ ਲੰਬਾਈ 4.43 ਕਿਲੋਮੀਟਰ ਹੋਵੇਗੀ। 

Scroll to Top