ਨਹਿਰ ਵਿੱਚੋਂ ਲਾਸ਼ ਮਿਲਣ ਮਗਰੋਂ ਮੌਕੇ ’ਤੇ ਮੌਜੂਦ ਪੁਲੀਸ ਤੇ ਪਰਿਵਾਰ
ਪੰਜਾਬ ਦੇ ਬਠਿੰਡਾ ‘ਚ ਚਾਰ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਅੱਜ ਇਕ ਨਹਿਰ ‘ਚੋਂ ਬਰਾਮਦ ਹੋਈ ਹੈ। ਪੁਲੀਸ ਇੱਕ ਘੰਟੇ ਤੱਕ ਸਰਹੱਦੀ ਵਿਵਾਦ ਵਿੱਚ ਉਲਝੀ ਰਹੀ, ਜਿਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਦੀ ਪਛਾਣ ਕੀਤੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
,
ਬਠਿੰਡਾ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਨੂੰ ਅੱਜ ਸੂਚਨਾ ਮਿਲੀ ਕਿ ਗੋਵਿੰਦਪੁਰ ਨੇੜੇ ਨਹਿਰ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਸੰਸਥਾ ਦੇ ਮੈਂਬਰ ਸੰਦੀਪ ਗਿੱਲ ਨੇ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਨਹਿਰ ‘ਚੋਂ ਬਾਹਰ ਕੱਢਿਆ। ਟੀਮ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਪੁਲੀਸ ਇੱਕ ਘੰਟੇ ਤੱਕ ਟਾਲ ਮਟੋਲ ਵਿੱਚ ਫਸੀ ਰਹੀ। ਸੰਦੀਪ ਗਿੱਲ ਨੇ ਦੱਸਿਆ ਕਿ ਥੋੜ੍ਹੇ ਸਮੇਂ ‘ਚ ਹੀ ਕੁਝ ਲੋਕ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਦੀ ਸ਼ਨਾਖਤ ਕੀਤੀ।
ਮ੍ਰਿਤਕ ਦੀ ਪਛਾਣ 30 ਸਾਲਾ ਸੁਖਦੇਵ ਵਾਸੀ ਪਿੰਡ ਸੇਮਾ ਥਾਣਾ ਨਥਾਣਾ ਵਜੋਂ ਹੋਈ ਹੈ। ਸੁਖਦੇਵ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਚਾਰ ਦਿਨ ਪਹਿਲਾਂ ਲਾਪਤਾ ਹੋ ਗਿਆ ਸੀ। ਪਰਿਵਾਰਕ ਮੈਂਬਰ ਲਗਾਤਾਰ ਉਸ ਦੀ ਭਾਲ ਕਰ ਰਹੇ ਸਨ। ਫਿਲਹਾਲ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।