Actionpunjab

Action Punjab Logo
Breaking News

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ



ਚੰਡੀਗੜ੍ਹ, 22 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ  ਇੱਥੇ ਸਾਂਝੀ ਕੀਤੀ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਵਿਦੇਸ਼ ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਰੀਆ, ਜੱਸੀ ਕੁਲਾਮ ਅਤੇ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਆਰ.ਡੀ.ਐਕਸ.-ਅਧਾਰਤ ਆਈਈਡੀ ਅਤੇ ਹੈਂਡ ਗ੍ਰਨੇਡ ਵਾਲੀਆਂ ਖੇਪਾਂ ਪ੍ਰਾਪਤ ਕੀਤੀਆਂ ਸਨ। ਗ਼ੌਰਤਲਬ ਹੈ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵੱਲੋਂ 1 ਜਨਵਰੀ, 2026 ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣੇ ’ਤੇ ਧਮਾਕੇ ਲਈ ਵਰਤਿਆ ਇੱਕ ਆਈਈਡੀ (ਆਰਡੀਐਕਸ) ਵੀ ਇਨ੍ਹਾਂ ਖੇਪਾਂ ਵਿੱਚੋਂ ਹੀ ਸੀ ।
ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਦੇ ਛੇ ਮੁਲਜ਼ਮਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜੋ ਅੱਤਵਾਦੀ ਹਾਰਡਵੇਅਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਨਾਲ ਪੂਰੇ ਮਾਡਿਊਲ ਦਾ ਪਰਦਾਫਾਸ਼ ਹੋ ਗਿਆ ਹੈ।
ਇਸ ਸਬੰਧ ਵਿੱਚ ਬੀਐਨਐਸ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੋਹਾਲੀ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵਿਖੇ ਕੇਸ ਦਰਜ ਕੀਤਾ ਗਿਆ ਹੈ। 

Scroll to Top