Actionpunjab

Action Punjab Logo
Breaking News

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ



ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੀ ਹਾਜ਼ਰ ਸਨ।
 
ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ ਅਤੇ ਲੋਕ ਰੋਜ਼ਾਨਾ ਕਸਰਤ ਨਾਲ ਸਿਹਤਮੰਦ ਹੋਣਗੇ।
 
ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ।
 
ਉਨ੍ਹਾਂ ਦੱਸਿਆ ਕਿ ਇਹ ਓਪਨ ਜ਼ਿੰਮ ਵਾਰਡ ਨੰਬਰ 19, ਵਾਰਡ ਨੰਬਰ 20, ਵਾਰਡ ਨੰਬਰ 13, ਵਾਰਡ ਨੰਬਰ 14, ਵਾਰਡ ਨੰਬਰ 16, ਵਾਰਡ ਨੰਬਰ 6 ਅਤੇ ਵਾਰਡ ਨੰਬਰ 5 ਦੇ ਪਾਰਕਾਂ ਵਿਖੇ ਲਗਾਏ ਗਏ ਹਨ।
 
ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਜੋ ਵਾਅਦਾ ਕਰਦੇ ਹਨ, ਉਸ ਨੂੰ ਨਿਭਾਉਂਦੇ ਵੀ ਹਨ। 
 
ਇਸ ਮੌਕੇ ਚੇਅਰਮੈਨ ਇੰਮਪਰੁਵਮੇਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ, ਪ੍ਰਧਾਨ ਨਗਰ ਕੌਂਸਲ ਰੂਪਨਗਰ ਅਸ਼ੋਕ ਵਾਹੀ, ਸੀਨੀਅਰ ਵਾਈਸ ਪ੍ਰਧਾਨ ਐਮਸੀ ਰਾਜੂ ਸਤਿਆਲ, ਸੰਦੀਪ ਜੋਸ਼ੀ, ਸੁਖਦੇਵ ਸਿੰਘ ਮੀਆਂਪੁਰ, ਨਵਪ੍ਰੀਤ ਸ਼ਰਮਾ, ਸੰਤੋਖ ਸਿੰਘ ਵਾਲੀਆ, ਨੀਲਮ ਰਾਣੀ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ ਬਾਲਾ, ਕੁਲਦੀਪ ਸਿੰਘ, ਅਮਨਦੀਪ ਸਿੰਘ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਪਰਵਿੰਦਰ ਬਾਠ, ਵਿੱਕੀ ਧਵਨ, ਸਰਕਾਰੀ ਕਾਲਜ ਰੋਪੜ ਤੋਂ ਪ੍ਰੋ. ਹਰਮਨਦੀਪ ਕੌਰ, ਪ੍ਰੋ. ਧਰਮਿੰਦਰ ਸਿੰਘ, ਪ੍ਰੋ. ਨਿਰਮਲ ਸਿੰਘ ਬਰਾੜ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਜਤਿੰਦਰ ਕੁਮਾਰ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਨੇਹਾ ਸੇਤੀਆ, ਪ੍ਰੋ. ਹਰੀਸ਼ ਕੁਮਾਰ, ਪ੍ਰੋ. ਹਰਪ੍ਰੀਤ ਕੌਰ (ਅੰਗ੍ਰੇਜ਼ੀ), ਪ੍ਰੋ. ਨੀਰੂ ਚੋਪੜਾ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਰੀਨੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। 
Scroll to Top