Actionpunjab

Action Punjab Logo
Breaking News

ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ



ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪਵਿੱਤਰ ਸਲੋਕ “ਲਾਲ ਰੰਗ ਤਿਸ ਕੋ ਲਗਾ ….” ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਅਸੀਂ ਪ੍ਰਭੂ ਪ੍ਰੇਮ ਦਾ ਉਹ ਰੰਗ ਆਪਣੇ ਅੰਦਰ ਵਸਾਈਏ ਜੋ ਕਦੇ ਮੈਲਾ ਨਹੀਂ ਹੁੰਦਾ।
ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤਾ ਗਿਆ ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ, ਬਹਾਦਰੀ ਅਤੇ ਧਰਮ ਦੀ ਰੱਖਿਆ ਲਈ ਤਿਆਰ ਰਹਿਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਸਿਰਫ਼ ਰਿਵਾਇਤੀ ਢੰਗ ਨਾਲ ਨਹੀਂ, ਸਗੋਂ ਇਸ ਦੀ ਅਸਲ ਆਤਮਿਕ ਮਹੱਤਤਾ ਨੂੰ ਸਮਝਦਿਆਂ ਮਨਾਉਣੇ ਚਾਹੀਦੇ ਹਨ।
ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਪੱਧਰ ’ਤੇ ਜਿੱਥੇ ਕਈ ਦੇਸ਼ ਆਪਸੀ ਤਣਾਅ ਅਤੇ ਸੰਘਰਸ਼ਾਂ ਦਾ ਸਾਹਮਣਾ ਕਰ ਰਹੇ ਹਨ, ਉੱਥੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਅਕਾਲ ਪੁਰਖ ਅੱਗੇ ਅਰਦਾਸ ਕਰੀਏ ਕਿ ਸਮੁੱਚੀ ਦੁਨੀਆ ਵਿੱਚ ਅਮਨ-ਚੈਨ ਅਤੇ ਸੁੱਖ-ਸ਼ਾਂਤੀ ਕਾਇਮ ਰਹੇ।
ਵਿਧਾਇਕ ਫ਼ਰੀਦਕੋਟ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ, ਮੰਦਰਾਂ, ਮਸਜਿਦਾਂ ਅਤੇ ਗਿਰਜਾ ਘਰਾਂ ਵਿੱਚ ਜਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ।
ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਇਕਤਾ, ਸਦਭਾਵਨਾ ਅਤੇ ਮਨੁੱਖਤਾ ਦੇ ਜਜ਼ਬੇ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਸਮਾਜ ਵਿੱਚ ਸ਼ਾਂਤੀ ਅਤੇ ਪਿਆਰ ਦਾ ਮਾਹੌਲ ਬਣਿਆ ਰਹੇ। 
Scroll to Top