Actionpunjab

Action Punjab Logo
Breaking News

ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ



ਚੰਡੀਗੜ੍ਹ, 6 ਮਾਰਚ :
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ ‘ਤੇ ਖੁਸ਼ੀ ਜ਼ਾਹਰ ਕੀਤੀ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ਮਨਪ੍ਰੀਤ ਸਿੰਘ ਇਆਲੀ ਅਤੇ ਭਾਜਪਾ ਦੇ ਸ. ਜੰਗੀ ਲਾਲ ਮਹਾਜਨ ਮੌਜੂਦ ਸਨ। 

Scroll to Top