ਡੀਜੀਪੀ ਪੰਜਾਬ ਦੀਆਂ ਹਦਾਇਤਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਮੋਗਾ ਵਿੱਚ ਸੀਆਈਏ ਟੀਮ ਨੇ ਇੱਕ ਔਰਤ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲੀਸ ਨੇ 340 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
,
ਐਸਪੀ ਆਈ ਬਾਲਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਐਸਐਸਪੀ ਅਜੈ ਗਾਂਧੀ ਦੀਆਂ ਹਦਾਇਤਾਂ ’ਤੇ ਮੋਗਾ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਨਕੇਲ ਕੱਸਿਆ ਜਾ ਰਿਹਾ ਹੈ। ਸੀਆਈਏ ਮੋਗਾ ਨੇ ਇੱਕ ਇਤਲਾਹ ਦੇ ਆਧਾਰ ‘ਤੇ ਧਰਮਕੋਟ ਨੇੜੇ ਕੋਟਿਸੇ ਖਾਂ ਤੋਂ ਨਸ਼ਾ ਤਸਕਰ ਨੂੰ ਕਾਬੂ ਕੀਤਾ, ਜਿਨ੍ਹਾਂ ਕੋਲੋਂ 340 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿੱਚ ਇੱਕ ਮਹਿਲਾ ਤਸਕਰ ਵੀ ਸ਼ਾਮਲ ਹੈ। ਮੁਲਜ਼ਮਾਂ ਦੀ ਪਛਾਣ ਦੇਵਾ ਸਿੰਘ ਵਾਸੀ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ, ਬੂਟਾ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਸੋਨਾ ਪਤਨੀ ਹਰਜੀਤ ਵਾਸੀ ਮੋਗਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਧਰਮਕੋਟ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤ ਵਿੱਚੋਂ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।