ਨਵਾਂਸ਼ਹਿਰ ਦੇ ਬੱਸ ਅੱਡੇ ’ਤੇ ਹੜਤਾਲ ’ਤੇ ਬੈਠੇ ਰੋਡਵੇਜ਼ ਮੁਲਾਜ਼ਮ
ਰੋਡਵੇਜ਼ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਅੱਜ ਤੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਹੋ ਗਈ ਹੈ। ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਨਵਾਂਸ਼ਹਿਰ ਦੇ ਬੱਸ ਸਟੈਂਡ ’ਤੇ ਧਰਨਾ ਦਿੱਤਾ।
,
ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਦੱਸਿਆ ਕਿ ਸਾਡੀ ਯੂਨੀਅਨ ਦੇ ਸਾਰੇ ਮੁਲਾਜ਼ਮ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ। 2011 ਤੋਂ ਪਨਬੱਸ ਵਿੱਚ ਕੰਮ ਕਰ ਰਹੇ ਹਨ, ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਰੈਗੂਲਰ ਨਹੀਂ ਕੀਤਾ ਗਿਆ। ਜਿਸ ਦੇ ਵਿਰੋਧ ਵਿੱਚ ਅੱਜ ਉਨ੍ਹਾਂ ਨੇ ਕੰਮਕਾਜ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਭਲਕੇ 7 ਜਨਵਰੀ ਨੂੰ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।
ਨਵਾਂਸ਼ਹਿਰ ਵਿੱਚ ਹੜਤਾਲ ਕਾਰਨ ਯਾਤਰੀ ਪ੍ਰੇਸ਼ਾਨ ਰਹੇ
ਹੜਤਾਲ ਕਾਰਨ ਨਵਾਂਸ਼ਹਿਰ ਦਾ ਬੱਸ ਅੱਡਾ ਖਾਲੀ ਰਿਹਾ
ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਬੱਸਾਂ ਦੀ ਹੜਤਾਲ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਕੁ ਪ੍ਰਾਈਵੇਟ ਬੱਸਾਂ ਹੀ ਚੱਲ ਰਹੀਆਂ ਸਨ। 7 ਜਨਵਰੀ ਅਤੇ 8 ਜਨਵਰੀ ਨੂੰ ਵੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ।
ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਵੀ ਸਖ਼ਤ ਰਣਨੀਤੀ ਘੜੀ ਜਾਵੇਗੀ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਬੱਸ ਅੱਡਿਆਂ ’ਤੇ ਸਵਾਰੀਆਂ ਨੂੰ ਬੱਸਾਂ ਦਾ ਇੰਤਜ਼ਾਰ ਕਰਨਾ ਪਿਆ। ਜ਼ਰੂਰੀ ਕੰਮਾਂ ਲਈ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।