ਦਿੜ੍ਹਬਾ-ਕੋਹਰੀਆਂ ਰੋਡ ‘ਤੇ ਪਿੰਡ ਰੋਗਲਾ ਵਿਖੇ ਇਕ ਨਿਰਮਾਣ ਅਧੀਨ ਪੁਲ ਕੋਲ ਕਾਰ ਦਰੱਖਤ ਨਾਲ ਟਕਰਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਲਾਡੀ ਸਿੰਘ (20) ਅਤੇ ਜਤਿੰਦਰ ਸਿੰਘ (22) ਵਜੋਂ ਹੋਈ ਹੈ, ਦੋਵੇਂ ਸੰਗਰੂਰ ਦੇ ਪਿੰਡ ਰੋਗਲਾ ਦੇ ਰਹਿਣ ਵਾਲੇ ਹਨ।
ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਲਈ ਕੁਝ ਸਾਮਾਨ ਖਰੀਦਣ ਲਈ ਦਿੜ੍ਹਬਾ ਗਏ ਹੋਏ ਸਨ। ਵਾਪਸ ਆਉਂਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਸਵਾਰ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲ ਦੇ ਮੁਕੰਮਲ ਨਾ ਹੋਣ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ।