ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਸਬੰਧਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਅਤੇ ਡਾਇਰੈਕਟਰ ਸੰਦੀਪ ਹੰਸ ਨਾਲ ਵਿਭਾਗ ਦੇ ਕੰਮਕਾਜ ਅਤੇ ਇਸ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ ਮੁੱਖ ਪਹਿਲਕਦਮੀਆਂ ਵਿੱਚ ਆਸ਼ੀਰਵਾਦ ਸਕੀਮ, ਪੋਸਟ-ਮੈਟ੍ਰਿਕ ਸਕਾਲਰਸ਼ਿਪ, ਪ੍ਰਧਾਨ ਮੰਤਰੀ ਅਭਯੁਦਿਆ ਯੋਜਨਾ ਅਤੇ ਡਾ: ਅੰਬੇਡਕਰ ਭਵਨਾਂ ਦੇ ਹੋਸਟਲ ਨਾਲ ਸਬੰਧਤ ਪਹਿਲਕਦਮੀਆਂ ਸ਼ਾਮਲ ਸਨ।