ਹੁਸ਼ਿਆਰਪੁਰ ‘ਚ ਇਕ ਵਾਹਨ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰਾਤ ਕਰੀਬ 12 ਵਜੇ ਨੈਸ਼ਨਲ ਹਾਈਵੇ ‘ਤੇ ਪਿੰਡ ਸੈਦਾ ਚੱਕ ਨੇੜੇ ਵਾਪਰੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਂਬੂਲੈਂਸ ਹਾਈਵੇਅ ਤੋਂ ਉਤਰ ਕੇ ਰੇਲਵੇ ਫਾਟਕ ਨਾਲ ਜਾ ਟਕਰਾਈ। ਸਾਹ ਦੇ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ
,
ਹਾਦਸੇ ਵਿੱਚ ਐਂਬੂਲੈਂਸ ਚਾਲਕ ਦਲਵਿੰਦਰ ਸਿੰਘ (ਵਾਸੀ ਕੈਂਠਾ ਮੁਹੱਲਾ, ਦਸੂਹਾ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਡਰਾਈਵਰ ਐਂਬੂਲੈਂਸ ਵਿੱਚ ਬੁਰੀ ਤਰ੍ਹਾਂ ਫਸ ਗਿਆ ਸੀ, ਜਿਸ ਨੂੰ ਐਸਐਸਐਫ ਪੁਲੀਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ। ਉਸ ਨੂੰ ਕਾਲਾ ਬੱਕਰਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦਸੂਹਾ ਦੇ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕੀਤੇ ਗਏ ਠਾਕੁਰ ਕਸ਼ਮੀਰ ਸਿੰਘ (ਵਾਸੀ ਪਿੰਡ ਸੁੰਡੀਆਂ, ਦਸੂਹਾ) ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਐੱਸਐੱਸਐੱਫ ਅਧਿਕਾਰੀ ਰਣਜੀਤ ਸਿੰਘ ਮੁਤਾਬਕ ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਮਰੀਜ਼ ਅਤੇ ਉਸ ਦੇ ਸਾਥੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਡਰਾਈਵਰ ਦੇ ਮੋਬਾਈਲ ਰਾਹੀਂ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਪੋਸਟਮਾਰਟਮ ਤੋਂ ਬਾਅਦ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ। ਦੋਵਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਵਿੱਚ ਕੀਤਾ ਗਿਆ।