Actionpunjab

Action Punjab Logo
Breaking News

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ



ਮਾਨਸਾ, 21 ਮਾਰਚ:
ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ।
ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ ਕਲਾ ਅਤੇ ਪੰਜਾਬੀ ਪਹਿਰਾਵੇ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ।
‘ਮਿਸਟਰ ਮਾਨਸਾ’ ਚੁਣਿਆ ਗਿਆ ਜਸ਼ਨਦੀਪ ਸਿੰਘ ਮਾਨਸਾ ਸ਼ਹਿਰ ਦਾ ਵਾਸੀ ਹੈ ਅਤੇ ਨੈਸ਼ਨਲ ਕਾਲਜ ਭੀਖੀ ਦਾ ਵਿਦਿਆਰਥੀ ਹੈ। ਇਸੇ ਤਰ੍ਹਾਂ ‘ਮਿਸ ਮਾਨਸਾ’ ਬਣੀ ਕਰਮਜੀਤ ਕੌਰ ਸਰਦੂਲਗੜ੍ਹ ਖੇਤਰ ਦੀ ਵਾਸੀ ਹੈ ਅਤੇ ਐਨਲਾਈਟਡ ਕਾਲਜ ਝੁਨੀਰ ਵਿਖੇ ਸਿੱਖਿਆ ਪ੍ਰਾਪਤ ਕਰ ਰਹੀ ਹੈ। ਦੋਵਾਂ ਜੇਤੂਆਂ ਨੇ ਮੰਚ ‘ਤੇ ਆਪਣੇ ਆਤਮ-ਵਿਸ਼ਵਾਸ ਅਤੇ ਪੰਜਾਬੀ ਪਹਿਰਾਵੇ ਦੀ ਪੇਸ਼ਕਾਰੀ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕੀਤਾ।
ਸੂਫ਼ੀ ਗਾਇਕ ਕੰਵਰ ਗਰੇਵਾਲ ਦੀ ਮੌਜੂਦਗੀ ਵਿੱਚ ਇਨ੍ਹਾਂ ਦੋਵੇਂ ਜੇਤੂਆਂ ਨੂੰ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ , ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਡਾ. ਗੁਰਲੀਨ ਕੌਰ ਆਈ.ਏ.ਐੱਸ. ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਆਦਿ ਵੱਲੋਂ ਸਨਮਾਨਿਤ ਕੀਤਾ ਗਿਆ। 

Scroll to Top