ਬੁਢਲਾਡਾ/ਮਾਨਸਾ, 24 ਮਾਰਚ:
ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ।
ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ਸਿੱਖਿਆ ਦੇ ਖੇਤਰ ਵਿੱਚ ਇਕ ਅਹਿਮ ਕਦਮ ਦੱਸਿਆ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਇਸ ਡਿਜ਼ੀਟਲ ਸਹੂਲਤ ਨਾਲ ਅਧਿਆਪਕ ਵਿਦਿਆਰਥੀਆਂ ਨੂੰ ਆਡੀਓ-ਵੀਡੀਓ ਸਮੱਗਰੀ, ਚਿੱਤਰਾਂ ਰਾਹੀਂ ਪਾਠ ਸਮਝਾ ਸਕਦੇ ਹਨ, ਜਿਸ ਨਾਲ ਬੱਚਿਆਂ ਦੀ ਸਮਝ ਅਤੇ ਯਾਦਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਇਸ ਨਾਲ ਵਿਦਿਆਰਥੀ ਪੜ੍ਹਾਈ ਵਿੱਚ ਵਧੇਰੇ ਦਿਲਚਸਪੀ ਲੈਂਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਅਰੁਣ ਕੁਮਾਰ ਬਲਾਕ ਨੋਡਲ ਅਫ਼ਸਰ ਬਰੇਟਾ, ਪ੍ਰਿੰਸੀਪਲ ਗੁਰਮੀਤ ਸਿੰਘ ਬਲਾਕ ਨੋਡਲ ਅਫ਼ਸਰ ਬੁਢਲਾਡਾ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ,ਪ੍ਰਿੰਸੀਪਲ ਨਰਸੀ ਸਿੰਘ, ਮੁੱਖ ਅਧਿਆਪਕ ਮਨਦੀਪ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ,ਸਕੂਲ ਇੰਚਾਰਜ ਲੈਕਚਰਾਰ ਪਰਮਿੰਦਰ ਸਿੰਘ,ਪਿਆਰਾ ਸਿੰਘ ਗੁਰਨੇ ਹਾਜ਼ਰ ਸਨ।




