Actionpunjab

Action Punjab Logo
Breaking News

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ



ਨੰਗਲ/ ਸ੍ਰੀ ਅਨੰਦਪੁਰ ਸਾਹਿਬ 26 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ  ਬੈਂਸ ਕੈਬਨਿਟ  ਮੰਤਰੀ  ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਤੱਕ ਆਮ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਉਂਦੇ, ਤਦ ਤੱਕ ਨਸ਼ਿਆਂ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਿਆ ਨਹੀਂ ਜਾ ਸਕਦਾ। ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੇ ਅੰਦਰ ਪਹੁੰਚਾਉਣਾ ਬਹੁਤ ਜਰੂਰੀ ਹੈ। ਇਸ ਲਈ ਪੰਜਾਬ ਸਰਕਾਰ ਨੇ ਇਕ ਵਿਸ਼ਤ੍ਰਿਤ ਅਤੇ ਪ੍ਰਭਾਵਸ਼ਾਲੀ ਅਭਿਆਨ ਸ਼ੁਰੂ ਕੀਤਾ ਹੈ, ਜਿਸ ਦੇ ਸਾਰਥਕ ਨਤੀਜੇ ਹੁਣ ਜ਼ਮੀਨੀ ਪੱਧਰ ’ਤੇ ਸਪੱਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ।
    ਇਸ ਮੁਹਿੰਮ ਦੇ ਤਹਿਤ ਅੱਜ ਭੰਗਲ, ਮਹਿੰਦਪੁਰ, ਮਜਾਰੀ, ਮਜਾਰੀ ਲੋਅਰ, ਤਰਫ ਮਜਾਰਾ, ਭਨਾਮ, ਨਾਨਗਰਾਂ, ਪੱਸੀਵਾਲ, ਕਲਸੇੜਾ, ਬਿਭੌਰ ਸਾਹਿਬ, ਪੀਘਬੜੀ, ਖੇੜਾਬਾਗ, ਵਾਰਡ ਨੰ:1-2, ਵਾਰਡ ਨੰ: 3-4, ਵਾਰਡ ਨੰ: 5-6 ਤੇ ਸਿੰਘਪੁਰ ਪਲਾਸੀ, ਵਾਰਡ ਨੰ:13, ਸਮੇਤ ਕਈ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਕੱਢੀਆਂ ਗਈਆਂ। ਇਨ੍ਹਾਂ ਯਾਤਰਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਪੀਲ ਕੀਤੀ ਗਈ।
       ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਦੱਸਿਆ ਕਿ ਲੋਕਾਂ ਦਾ ਰੁਝਾਨ ਇਸ ਮੁਹਿੰਮ ਵੱਲ ਲਗਾਤਾਰ ਵੱਧ ਰਿਹਾ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ “ਯੁੱਧ ਨਸ਼ਿਆਂ ਵਿਰੁੱਧ” ਹਿਤੇਸ਼ ਸ਼ਰਮਾ ਦੀਪੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਸਾਂਝਾ ਯੁੱਧ ਹੀ ਪੰਜਾਬ ਨੂੰ ਸਿਹਤਮੰਦ ਅਤੇ ਸੁੰਦਰ ਭਵਿੱਖ ਵੱਲ ਲੈ ਕੇ ਜਾਵੇਗਾ।
 
Scroll to Top