Actionpunjab

Action Punjab Logo
Breaking News

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ



ਭਵਾਨੀਗੜ੍ਹ, 05 ਅਪ੍ਰੈਲ-    ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਮਨੋਰੰਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਪਿੰਡ ਵਾਸੀਆਂ ਲਈ ਸਵੇਰ-ਸ਼ਾਮ ਦੀ ਸੈਰ, ਕਸਰਤ ਅਤੇ ਬੱਚਿਆਂ ਦੇ ਖੇਡਣ ਲਈ ਉਚਿਤ ਸਥਾਨ ਸਾਬਤ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਆਧੁਨਿਕ ਵਿਕਾਸ ਅਤੇ ਸੁੰਦਰਤਾ ਵਧਾਉਣ ਲਈ ਇਸ ਤਰ੍ਹਾਂ ਦੇ ਪ੍ਰੋਜੈਕਟ ਬਹੁਤ ਜ਼ਰੂਰੀ ਹਨ, ਜਿਸ ਨਾਲ ਨਾ ਸਿਰਫ਼ ਵਾਤਾਵਰਨ ਸੁਧਰਦਾ ਹੈ, ਸਗੋਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਾਰਕਾਂ ਦੀ ਸੰਭਾਲ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਨ੍ਹਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਰੱਖਣ ਵਿੱਚ ਯੋਗਦਾਨ ਪਾਉਣ।

ਵਿਧਾਇਕ ਨੇ ਦੱਸਿਆ ਕਿ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾਣਗੇ।

ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਇਸ ਉਪਰਾਲੇ ਲਈ ਵਿਧਾਇਕ ਦਾ ਧੰਨਵਾਦ ਕੀਤਾ ਗਿਆ।  

Scroll to Top