Actionpunjab

Action Punjab Logo
Breaking News

ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰੇ ਲਈ ਦਿੱਤੇ ਨਿਰਦੇਸ਼



ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰਨੇੜੇ ਬੀ.ਡੀ.ਪੀ.ਓ. ਦਫ਼ਤਰਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ।

 

ਇਸ ਮੌਕੇ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ।

 

ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇਜਿਨ੍ਹਾਂ ਨੇ ਪੀਣ ਵਾਲੇ ਪਾਣੀਸੜਕਾਂ ਦੀ ਮੁਰੰਮਤਨਿਕਾਸੀ ਪ੍ਰਬੰਧਬਿਜਲੀ ਸਪਲਾਈਸਿਹਤ ਸਹੂਲਤਾਂ ਅਤੇ ਸਰਕਾਰੀ ਸਕੀਮਾਂ ਨਾਲ ਸੰਬੰਧਿਤ ਮੁੱਦੇ ਉਠਾਏ।

 

ਸਪੀਕਰ ਸ. ਸੰਧਵਾਂ ਨੇ ਹਰ ਇੱਕ ਅਰਜ਼ੀ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਹੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ।

ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।

 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਹਰ ਇੱਕ ਸ਼ਿਕਾਇਤ ਦਾ ਨਿਪਟਾਰਾ ਨਿਯਮਾਂ ਅਨੁਸਾਰ ਅਤੇ ਸਮੇਂ-ਬੱਧ ਤਰੀਕੇ ਨਾਲ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਨਮਾਨਪੂਰਵਕ ਵਤੀਰਾ ਕੀਤਾ ਜਾਵੇ ਅਤੇ ਪੈਂਡਿੰਗ ਮਾਮਲਿਆਂ ਦੀ ਸਮੀਖਿਆ ਕਰਕੇ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।

 

ਉਨ੍ਹਾਂ ਇਹ ਵੀ ਦੱਸਿਆ ਕਿ ਕੋਟਕਪੂਰਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਤੇ ਕੰਮ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਸਥਾਨਕ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ। 

Scroll to Top