Actionpunjab

Action Punjab Logo
Breaking News

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ



ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।

ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, “ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ ‘ਤੇ, ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।” ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਭਾਵਿਤ ਪਰਿਵਾਰਾਂ ਨੂੰ ਵੱਡਾ ਸਹਾਰਾ ਪ੍ਰਦਾਨ ਕਰੇਗਾ। ਇਹ ਨੌਜਵਾਨ ਉਮੀਦਵਾਰ ਹੁਣ ਪੰਜਾਬ ਮੰਡੀ ਬੋਰਡ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Scroll to Top