Actionpunjab

Action Punjab Logo
Breaking News

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ



ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਦਿਨ ਅਤੇ ਸਮੇਂ ਅਨੁਸਾਰ “ਆਨਲਾਈਨ ਮਿਲਣੀ” ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜੁਆਇਨ ਕਰਨ ਲਈ ਆਈ.ਡੀ. 8833894922 ਅਤੇ ਪਾਸਵਰਡ 742627 ਹੋਵੇਗਾ।

ਐਨ.ਆਰ.ਆਈ. ਮੰਤਰੀ ਨੇ ਵਿਦੇਸ਼ਾਂ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਇਸ “ਆਨਲਾਈਨ ਮਿਲਣੀ” ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ।

 

Scroll to Top