Actionpunjab

Action Punjab Logo
Breaking News

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ



ਚੰਡੀਗੜ੍ਹ, 19 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 119ਵੇਂ ਦਿਨ ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ 13 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,475 ਹੋ ਗਈ ਹੈ।

ਇਸ ਤੋਂ ਇਲਾਵਾ 133 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 444ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋਗ੍ਰਾਮ ਹੈਰੋਇਨ, 685 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9470 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 444 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,756 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Scroll to Top