Wednesday, October 16, 2024
More

    Latest Posts

    ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ 14 ਦਿਨ ਦੀ ਹਿਰਾਸਤ ‘ਚ ਭੇਜਿਆ

    ਭੁਲੱਥ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਸ਼ਨੀਵਾਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ । ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਖਹਿਰਾ ਦੇ ਸਮਰਥਨ ‘ਚ ਅਦਾਲਤ ਦੇ ਬਾਹਰ ਪਹੁੰਚੀ। ਇਸ ਦੇ ਨਾਲ ਹੀ ਐੱਸ. ਆਈ. ਟੀ. ਨੂੰ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

    ਐਨਡੀਪੀਸੀ ਐਕਟ ਦੇ ਤਹਿਤ ਪਿਛਲੇ ਦਿਨੀਂ ਗਿ੍ਫਤਾਰ ਕੀਤੇ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵੱਲੋਂ 14 ਦਿਨ ਦੀ ਨਿਆਇਕ ਹਿਰਾਸਤ ਲਈ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ ਪਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਰੀਬ 1.30 ਘੰਟਾ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸਿਕਊਰਿਟੀ ਨੂੰ ਵੇਖਦੇ ਹੋਏ ਜ਼ਿਲ੍ਹਾ ਜੇਲ੍ਹ ਦੇ ਪ੍ਰਸਾਸਨ ਵੱਲੋਂ ਨਾਭਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ।

    ਤੁਹਾਨੂੰ ਦੱਸ ਦਈਏ ਕਿ ਭੁਲੱਥ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਸ਼ਨੀਵਾਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ । ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਖਹਿਰਾ ਦੇ ਸਮਰਥਨ ‘ਚ ਅਦਾਲਤ ਦੇ ਬਾਹਰ ਪਹੁੰਚੀ। ਇਸ ਦੇ ਨਾਲ ਹੀ ਐੱਸ. ਆਈ. ਟੀ. ਨੂੰ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

    ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਸ. ਆਈ. ਟੀ. ਨੂੰ ਸਬੂਤ ਮਿਲੇ ਹਨ, ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਵਿਚਕਾਰ ਸੰਬੰਧਾਂ ਦਾ ਪਰਦਾਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈਜੀ ਅਤੇ ਫਿਰੋਜ਼ਪੁਰ ਦੇ ਡੀ. ਆਈ. ਜੀ. ਨੂੰ ਫੋਨ ਕੀਤੇ ਸਨ। ਇਹੀ ਕਾਰਨ ਹੈ ਕਿ ਪੁਲਿਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਸ ਨੇ ਪਿਛਲੀ ਪੇਸ਼ੀ ‘ਚ ਇਸ ਦੇ ਆਧਾਰ ‘ਤੇ ਰਿਮਾਂਡ ਵੀ ਹਾਸਲ ਕੀਤਾ ਸੀ।

    ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਵਿਚਕਾਰ ਫੋਨ ‘ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਸੁਖਪਾਲ ਸਿੰਘ ਖਹਿਰਾ ਦੇ ਕੁੱਲ 3 ਫੋਨ ਸਨ। ਪੁਲਸ ਇਨ੍ਹਾਂ ਮੋਬਾਈਲਾਂ ਨੂੰ ਬਰਾਮਦ ਕਰਨਾ ਚਾਹੁੰਦੀ ਹੈ।

    ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਿਸ ਵੱਲੋਂ ਕੀਤੀ ਗਈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ ‘ਚ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ. ਡੀ. ਪੀ. ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਬਾਅਦ ਖਹਿਰਾ ਦਾ ਮੈਡੀਕਲ ਕਰਵਾਉਣ ਉਪਰੰਤ ਉਨ੍ਹਾਂ ਨੂੰ ਜਲਾਲਾਬਾਦ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ 2 ਦਿਨ ਦਾ ਰਿਮਾਂਡ ਦਿੱਤਾ ਗਿਆ ਅਤੇ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

    ਮਿਲੀ ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

    ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ‘ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.