Actionpunjab

Action Punjab Logo
Breaking News

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ



ਚੰਡੀਗੜ੍ਹ, 24 ਮਈ:-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ।

ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 449ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30.6 ਕਿਲੋ ਹੈਰੋਇਨ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 449 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,417 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Scroll to Top