Actionpunjab

Action Punjab Logo
Breaking News

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ



ਫਰੀਦਕੋਟ 25 ਮਈ () ਕੇ ਵੀ ਕੇ ਫਰੀਦਕੋਟ ਵੱਲੋਂ ਆਤਮਾ ਫਰੀਦਕੋਟ ਦੇ ਸਹਿਯੋਗ ਨਾਲ ਡਾ. ਰਾਕੇਸ਼ ਕੁਮਾਰ ਇੰਚਾਰਜ ਕੇ ਵੀ ਕੇ ਫਰੀਦਕੋਟ ਦੀ ਅਗਵਾਈ ਹੇਠ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇੱਕ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ।

ਇਸ ਮੌਕੇ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਇਨਪੁਟ ਡੀਲਰਾਂ ਨੂੰ ਕਿਸਾਨਾਂ ਨੂੰ ਲੰਬੇ ਸਮੇਂ ਲਈ ਮਿੱਟੀ ਦੀ ਸਿਹਤ ਨੂੰ ਬਣਾਈ ਰੱਖਣ ਲਈ ਜੈਵਕਿ ਖਾਦ ਅਤੇ ਹਰੀ ਖਾਦ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਡਾ. ਪਵਿੱਤਰ ਸਿੰਘਸਹਾਇਕ ਪ੍ਰੋਫੈਸਰ ਮਿੱਟੀ ਵਿਗਿਆਨ ਨੇ ਮਿੱਟੀ ਅਤੇ ਪਾਣੀ ਦੀ ਜਾਂਚਮਿੱਟੀ ਅਤੇ ਪਾਣੀ ਦੀ ਜਾਂਚ ਰਿਪੋਰਟਾਂ ਦੇ ਨਤੀਜਿਆਂ ਦੀ ਵਿਆਖਿਆਅਤੇ ਮਿੱਟੀ ਦੀ ਜਾਂਚ ਦੇ ਆਧਾਰ  ਤੇ ਖਾਦਾਂ ਦੀ ਸੰਤੁਲਤਿ ਵਰਤੋਂ ਦੀ ਮਹੱਤਤਾ ਬਾਰੇ ਚਰਚਾ ਕੀਤੀ। ਉਨ੍ਹਾਂ ਸਾਉਣੀ ਦੀਆਂ ਫਸਲਾਂ ਵਿੱਚ ਜੈਵਕਿ ਖਾਦਾਂ ਦੀ ਮਹੱਤਤਾ ਅਤੇ ਭੂਮਿਕਾ ਬਾਰੇ ਵੀ ਚਰਚਾ ਕੀਤੀ।

 ਡਾ. ਗੁਰਦਰਸ਼ਨ ਸਿੰਘ  ਪ੍ਰੋ ਬਾਗਬਾਨੀ ਨੇ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ਵਿੱਚ ਖਾਦਾਂ ਦੀ ਸਿਫ਼ਾਰਸ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਾਗਬਾਨੀ ਫਸਲਾਂ ਲਈ ਖਾਦ ਦੀ ਭੂਮਿਕਾ ਬਾਰੇ ਚਰਚਾ ਕੀਤੀ ਅਤੇ ਘਰੇਲੂ ਪੱਧਰ ਤੇ ਰਸਾਇਣਕ ਖਾਦਾਂ ਦੀ ਨਿਰਭਰਤਾ ਨੂੰ ਘਟਾਉਣ ਲਈ ਰਸੋਈ ਦੀ ਰਹਿੰਦ-ਖੂੰਹਦ ਨੂੰ ਬਾਗਬਾਨੀ ਵਿੱਚ ਜੈਵਿਕ ਖਾਦਾਂ ਵਜੋਂ ਵਰਤੋਂ ਤੇ ਜ਼ੋਰ ਦਿੱਤਾ।

ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਸਿਖਿਆਰਥੀਆਂ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਨੂੰ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।    

Scroll to Top