Actionpunjab

Action Punjab Logo
Breaking News

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ



ਗੁਰਦਾਸਪੁਰ 27 ਮਈ – ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ। ਤਿਆਰੀ, ਸਿਖਲਾਈ ਅਤੇ ਪ੍ਰਿਟਿੰਗ ਦੀ ਮਿਤੀ 15 ਜੂਨ ਤੋਂ 24 ਜੂਨ ਤੱਕ  ਹੈ ਅਤੇ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਦੀ ਵਿਜ਼ਿਟ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਹੋਵੇਗੀ। ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 31 ਜੁਲਾਈ ਨੂੰ ਹੋਵੇਗੀ, ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ, ਨੋਟਿਸ ਫੇਜ਼/ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾਂ 31 ਜੁਲਾਈ ਤੋਂ 28 ਸਤੰਬਰ 2026 ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 1 ਅਕਤੂਬਰ 2026 ਨੂੰ ਹੋਵੇਗੀ।

ਉਨ੍ਹਾਂ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਪੈਸ਼ਲ ਇੰਟੈਸ਼ਿਵ ਰਿਵੀਜ਼ਨ (SIR) ਦੀ ਪ੍ਰਕਿਰਿਆ/ਗਤੀਵਿਧੀਆਂ ਨੂੰ ਹਦਾਇਤਾਂ/ਨਿਯਮਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ।

Scroll to Top