ਮੂਨਕ, 14 ਜੂਨ- ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ ਅਤੇ 04 ਗ੍ਰਾਮ ਚਿੱਟਾ/ਹੈਰੋਇੰਨ ਬ੍ਰਾਮਦ ਕਰਵਾਏ ਗਏ ਤੇ 27 ਐਨ.ਡੀ.ਪੀ.ਐਸ ਤਹਿਤ 01 ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ ।ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆ ਵਿੱਚ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 117 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰਕੇ 56 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 22 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
.jpeg)



