Actionpunjab

Action Punjab Logo
Breaking News

ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ



ਸ੍ਰੀ ਮੁਕਤਸਰ ਸਾਹਿਬ 14 ਜੂਨ               ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਯੋਗਾ ਕੋਆਰਡੀਨੇਟਰ  ਆਜ਼ਾਦ ਸਿੰਘ ਨੇ ਦਿੱਤੀ।
               ਉਹਨਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਇੱਕ ਨਾਗਰਿਕ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾਵੇ ਤਾਂ ਜ਼ੋ ਤਨਾਅ ਮੁਕਤ ਜਿੰਦਗੀ ਜਿਉਂ ਸਕਣ।  ਸੀ.ਐਮ. ਦੀ ਯੋਗਸ਼ਾਲਾਂ ਮੁਹਿੰਮ ਰਾਹੀਂ, ਪੰਜਾਬ ਸਰਕਾਰ ਜਨਤਾ ਨੂੰ ਮੁਫ਼ਤ ਯੋਗਾ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਰੰਗਲਾ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ।
                 ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ—ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਭਾਈਚਾਰਕ ਥਾਵਾਂ ਤੇ ਨਿਯਮਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਨ ਲਈ ਹਿੱਸਾ ਲੈ ਰਹੇ ਹਨ।
                 ਉਹਨਾਂ ਦੱਸਿਆ ਕਿ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਜੈਕਟ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਵਿੱਚ 24 ਟਰੇਨਰ ਵਲੋਂ 114 ਕਲਾਸ ਲਗਾਈਆ ਜਾ ਰਹੀਆਂ ਹਨ ਮੁਫਤ ਯੋਗਾ ਕਲਾਸਾਂ ਸਿਖਣ ਵਾਲੇ 16593 ਮੈਂਬਰ ਰਜਿਸਟਰਡ ਹੋਏ ਹਨ।
         ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈ ਜਾ ਰਹੀ ਸੀ.ਐਮ.ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਉਠਾਉਣ। 

Scroll to Top