Actionpunjab

Action Punjab Logo
Breaking News

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ



ਚੰਡੀਗੜ੍ਹ,16 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਫਿਲੋਰ ਦੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਉਪਰੰਤ ਲੱਗੇ ਧਰਨੇ ਦਾ ਸੂ-ਮੋਟੋ-ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ 17 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਰਿਪੋਰਟ ਉਪ-ਕਪਤਾਨ ਪੁਲਿਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਹ 19 ਜੂਨ 2026  ਨੂੰ ਪਿੰਡ ਮਿਓਂਵਾਲ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਵੀ ਕਰਨਗੇ। 

Scroll to Top