Actionpunjab

Action Punjab Logo
Breaking News

ਸਪੀਕਰ ਵੱਲੋਂ ਪਿੰਡ ਢੀਮਾਂ ਵਾਲੀ ਅਤੇ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਨੂੰ ਰਵਾਨਾ



ਕੋਟਕਪੂਰਾ, 18 ਜੂਨ – ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਢੀਮਾਂ ਵਾਲੀ ਅਤੇ ਦੁਆਰੇਆਣਾ ਰੋਡ ਕੋਟਕਪੂਰਾ ਤੋਂ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
          ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜਬੂਰੀਆਂ, ਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਉਪਰਾਲੇ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਪੀਕਰ ਸ ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਹਲਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ। 

Scroll to Top